ਡੇਰਾਬੱਸੀ, 6 ਸਤੰਬਰ (ਜਰਨੈਲ ਸਿੰਘ) : ਡਾ. ਬੀ.ਆਰ. ਅੰਬੇਡਕਰ ਐਜੂਕਸ਼ਨਲ ਸੁਸਾਇਟੀ ਡੇਰਾਬੱਸੀ ਵਲੋਂ ਅਧਿਆਪਕ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਡੇਰਾਬੱਸੀ ਵਿਖੇ ‘ਅਧਿਆਪਕ ਸਨਮਾਨ ਸਮਾਰੋਹ’ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਉਦਯੋਗ ਤੇ ਵਣਜ ਵਿਭਾਗ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ੍ਰੀ ਐਨ.ਕੇ. ਸ਼ਰਮਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਅਧਿਆਪਕ ਦਿਵਸ ਦੀ ਵਧਾਈ ਦਿਤੀ ਜਦਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ. ਜਸਵਿੰਦਰ ਸਿੰਘ ਨਈਅਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਡਾ.ਬੀ.ਆਰ.ਅੰਬੇਡਕਰ ਐਜੂਕੇਸ਼ਨਲ ਸੁਸਾਇਟੀ ਡੇਰਾਬੱਸੀ ਵਲੋਂ ਵੱਖ-ਵੱਖ ਖੇਤਰਾਂ ’ਚ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ 7 ਅਧਿਆਪਕਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਐਨ.ਕੇ. ਸ਼ਰਮਾ ਨੇ ਸਰਕਾਰੀ ਕਾਲਜ ਡੇਰਾਬੱਸੀ ਤੋਂ ਪ੍ਰੋ. ਗੁਰਜੰਟ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲਾਲਾ ਤੋਂ ਪੰਜਾਬੀ ਲੈਕਚਰਾਰ ਹਰਬਿੰਦਰਪਾਲ ਸਿੰਘ, ਸਰਕਾਰੀ ਹਾਈ ਸਕੂਲ ਭਾਂਖਰਪੁਰ ਤੋਂ ਪੀ.ਟੀ.ਆਈ. ਅਰਵਿੰਦਰਜੀਤ ਕੌਰ ਵਾਲੀਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਤੋਂ ਫਿਜਿਕਸ ਦੇ ਲੈਕਚਰਾਰ ਆਤਮਬੀਰ ਸਿੰਘ, ਸਰਕਾਰੀ ਹਾਈ ਸਕੂਲ ਡੇਰਾਬੱਸੀ ਤੋਂ ਹਿੰਦੀ ਮਾਸਟਰ ਹਰੀਸ਼ ਚੰਦਰ, ਸੈਂਟਰ ਹੈਡ ਟੀਚਰ ਕਾਰਕੌਰ ਰਾਮ ਕ੍ਰਿਸ਼ਨ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸੰਗੌਧ ਤੋਂ ਸਤਿਗੁਰੂ ਸਿੰਘ ਨੂੰ ਸਨਮਾਨਿਤ ਕਰਨ ਦੀ ਰਸਮ ਵੀ ਅਦਾ ਕੀਤੀ। ਸਮਾਰੋਹ ਦੌਰਾਨ ਸੁਸਾਇਟੀ ਦੇ ਪ੍ਰਧਾਨ ਭਾਗ ਸਿੰਘ ਨੇ ਸਭਨਾ ਦਾ ਧਨਵਾਦ ਕੀਤਾ। ਇਸ ਮੌਕੇ ਜਨਰਲ ਸਕੱਤਰ ਐਡਵੋਕੇਟ ਮਹਾਂਦੇਵ ਸਿੰਘ, ਐਡਵੋਕੇਟ ਅਨਮੋਲ ਸਿੰਘ, ਕੌਂਸਲ ਦੇ ਵਾਈਸ ਪ੍ਰਧਾਨ ਹਰਜਿੰਦਰ ਸਿੰਘ ਰੰਗੀ, ਸਟੇਟ ਐਵਾਰਡੀ ਭੁਪਿੰਦਰ ਸਿੰਘ ਸੈਣੀ, ਸੁਖਦੀਪ ਸਿੰਘ ਸੈਦਪੁਰਾ, ਸੁਰਿੰਦਰ ਸਿੰਘ ਅਮਲਾਲਾ, ਨੈਬ ਸਿੰਘ ਵਾਈਸ ਪ੍ਰਿਸੰੀਪਲ ਸਮਗੌਲੀ, ਸੁਰਿੰਦਰ ਸਿੰਘ ਰਾਮਪੁਰ ਸੈਣੀਆਂ, ਜਵਾਲਾ ਸਿੰਘ ਡੇਰਾਬੱਸੀ ਆਦਿ ਹਾਜ਼ਰ ਸਨ।