ਹਰਿਆਣਾ ਖਬਰਾਂ
 

ਚੋਰੀ ਦੀ ਘਟਨਾ ਦੀ ਉ¤ਚ-ਪਧਰੀ ਜਾਂਚ ਹੋਵੇ : ਕਾਲਰਾ

 

ਨਵੀਂ ਦਿੱਲੀ, 6 ਸਤੰਬਰ (ਸੁਖਰਾਜ ਸਿੰਘ): ਸ਼੍ਰੋਮਣੀ ਅਕਾਲੀ ਦਲ ਦਿੱਲੀ-ਯੂ.ਕੇ. ਦੇ ਸੀਨੀਅਰ ਮੀਤ ਪ੍ਰਧਾਨ ਸ: ਸੁਖਬੀਰ ਸਿੰਘ ਕਾਲਰਾ ਨੇ ਇਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਗੁਰਦਵਾਰਾ ਰਕਾਬ ਗੰਜ ਸਾਹਿਬ ਵਿਖੇ ਸਥਿਤ ਦਿੱਲੀ ਗੁਰਦਵਾਰਾ ਕਮੇਟੀ ਦੇ ਦਫ਼ਤਰ ਵਿਚੋਂ ਰਸਦ, ਰੁਮਾਲਿਆਂ ਅਤੇ ਹੋਰ ਧਾਰਮਕ ਸਮੱਗਰੀ ਨੂੰ ਇਕ ਗੱਡੀ ਵਿਚ ਭਰ ਕੇ ਚੋਰੀ ਕਰਨ ਦੀ ਨਾਕਾਮ ਘਟਨਾ ਦੀ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਤੇ ਰੋਕ ਲਗਾਉਣ ਲਈ ਤੁਰਤ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ ਕਿਉਂਕਿ ਅਜਿਹੀਆਂ ਘਟਨਾਵਾਂ ਸਾਹਮਣੇ ਆਉਣ ਨਾਲ ਹੋਰਨਾਂ ਕੌਮਾਂ ਵਿਚ ਸਿੱਖ ਕੌਮ ਦਾ ਅਕਸ ਖ਼ਰਾਬ ਹੁੰਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦਵਾਰਾ ਕਮੇਟੀ ਦੇ ਕੁਝ ਮੁਲਾਜ਼ਮਾਂ ਵਲੋਂ ਚੋਰੀ-ਚਕਾਰੀ ਦੀਆਂ ਘਟਨਾਵਾਂ ਨੂੰ ਪਹਿਲਾਂ ਵੀ ਅੰਜਾਮ ਦਿਤਾ ਜਾਂਦਾ ਰਿਹਾ ਹੈ ਪਰ ਅਜਿਹੇ ਭ੍ਰਿਸ਼ਟ ਮੁਲਾਜ਼ਮਾਂ ਵਿਰੁਧ ਕੋਈ ਕਾਰਵਾਈ ਨਹੀਂ ਹੁੰਦੀ ਕਿਉਂਕਿ ਸਰਨਾ ਭਰਾਵਾਂ ਦੇ ਕੁਝ ਝੋਲੀਚੁੱਕ ਦਿੱਲੀ ਗੁਰਦਵਾਰਾ ਕਮੇਟੀ ਮੈਂਬਰ ਅਜਿਹੇ ਮੁਲਾਜ਼ਮਾਂ ਦੀ ਸਰਪ੍ਰਸਤੀ ਕਰਦੇ ਹਨ। ਸ: ਕਾਲਰਾ ਨੇ ਦਾਅਵਾ ਕੀਤਾ ਕਿ ਅਸਲ ਵਿਚ ਸਰਨਾ ਭਰਾਵਾਂ ਦੀ ਸ਼ਹਿ ’ਤੇ ਉਨ੍ਹਾਂ ਦੇ ਵਿਸ਼ਵਾਸਪਾਤਰ ਮੈਂਬਰਾਂ ਵਲੋਂ ਦਿੱਲੀ ਗੁਰਦਵਾਰਾ ਕਮੇਟੀ ਵਿਚ ਗੁੰਡਾ ਪ੍ਰਵਿਰਤੀ ਦੇ ਮੁਲਾਜ਼ਮ ਭਰਤੀ ਕੀਤੇ ਗਏ ਹਨ, ਜਿਨ੍ਹਾਂ ਨੂੰ ਵਿਰੋਧੀ ਧਿਰਾਂ ਦੇ ਆਗੂਆਂ ਵਿਰੁਧ ਗੁੰਡਾਗਰਦੀ ਮਚਾਉਣ ਦੇ ਏਵਜ਼ ਵਿਚ ਬਹੁਤ ਸਾਰੀ ਗ਼ੈਰ-ਕਾਨੂੰਨੀ ਅਤੇ ਅਨੈਤਿਕ ਕਾਰਜਾਂ ਨੂੰ ਅੰਜਾਮ ਦੇਣ ਦੀ ਛੋਟ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਖ਼ੁਦ ਦੇ ਪਾਕ-ਸਾਫ਼ ਹੋਣ ਦੀਆਂ ਡੀਂਗਾਂ ਮਾਰਨ ਵਾਲੇ ਸਰਨਾ ਭਰਾ ਵੱਖ-ਵੱਖ ਦੋਸ਼ਾਂ ਵਿਚ ਗ਼ਲਤਾਨ ਮੁਲਾਜ਼ਮਾਂ ਵਿਰੁਧ ਕਾਰਵਾਈ ਕਰਨ ਤੋਂ ਸੰਕੋਚ ਕਰਦੇ ਹਨ, ਜਿਸ ਨਾਲ ਇਮਾਨਦਾਰ ਮੁਲਾਜ਼ਮਾਂ ਦਾ ਮਨੋਬਲ ਡਿਗਦਾ ਹੈ। ਸ: ਕਾਲਰਾ ਨੇ ਮੰਗ ਕੀਤੀ ਕਿ ਗੁਰਦਵਾਰੇ ਵਿਚ ਚੋਰੀ ਦੀ ਉਕਤ ਘਟਨਾ ਦੀ ਪੁਲਿਸ ਕੋਲੋਂ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਮੁਲਾਜ਼ਮਾਂ ਦੇ ਇਲਾਵਾ ਉਨ੍ਹਾਂ ਦੀ ਸਰਪ੍ਰਸਤੀ ਕਰਨ ਵਾਲੇ ਕਮੇਟੀ ਅਹੁਦੇਦਾਰਾਂ ਵਿਰੁਧ ਵੀ ਅਪਰਾਧਕ ਮੁਕੱਦਮੇ ਦਰਜ ਕੀਤੇ ਜਾਣ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ

Advertisement

Rozana Spokesman
Corporate Office : #3037 Sector-19D, Chandigarh
Phone: +91 - 172 - 5069033, 2542033, 2542066
Fax : +91 - 172 - 2542488
Press : Ph. +91 - 172-3047671-72
Fax: +91 - 172-3047676, 85-87
Email : editor@rozanaspokesman.com
Copyright © 2012 Rozana Spokesman c/o Jagjit Publishing Co. Pvt. Ltd. All rights reserved.