ਅੰਤਰਰਾਸ਼ਟਰੀ ਖਬਰਾਂ
 

ਨਿਊਜ਼ੀਲੈਂਡ ਵਿਖੇ ਕਰਵਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਧਾਰਮਕ ਸਮਾਗਮ

 

ਔਕਲੈਂਡ (ਨਿਊਜ਼ੀਲੈਂਡ), 9 ਸਤੰਬਰ (ਜਸਪ੍ਰੀਤ ਸਿੰਘ ਰਾਜਪੁਰਾ): ਗੁਰਦਵਾਰਾ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਨਿਊਜ਼ੀਲੈਂਡ ਦੀ ਸਮੂਹ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਧਾਰਮਕ ਸਮਾਗਮ ਕਰਵਾਏ ਗਏ। ਕੀਰਤਨ ਦਰਬਾਰ ਸਜਾਏ ਗਏ ਤੇ ਤਿੰਨ ਦਿਨ ਸੰਗਤਾਂ ਨੇ ਬੜੇ ਉਤਸ਼ਾਹ ਨਾਲ ਗੁਰੂ ਘਰ ਦੀ ਸੇਵਾ ਕੀਤੀ। ਪ੍ਰਕਾਸ਼ ਦਿਹਾੜੇ ਵਾਲੇ ਦਿਨ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨੀ ਜਥਾ ਭਾਈ ਦਿਲਬਾਗ ਸਿੰਘ, ਭਾਈ ਨਿਰਮਲ ਸਿੰਘ ਖ਼ਾਲਸਾ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਕੀਰਤਨ ਨਾਲ ਨੂੰ ਨਿਹਾਲ ਕੀਤਾ। ਇਸ ਉਪਰੰਤ ਭਾਈ ਧਰਮਬੀਰ ਸਿੰਘ ਓਹਨਾ ਨੇ ਸੰਗਤਾਂ ਨੂੰ ਕਥਾ ਰਾਹੀਂ ਗੁਰੂ ਵਿਚਾਰਾਂ ਨਾਲ ਜੋੜਿਆ। ਇਸ ਮੌਕੇ ਗੁਰੂ ਘਰ ਦੇ ਗ੍ਰੰਥੀ ਸਾਹਿਬ ਵਲਂੋ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੀ ਜਾਣਕਾਰੀ ਦਿਤੀ ਗਈ ਅਤੇ ਸੰਗਤਾਂ ਨੂੰ ਇਸ ਦੀ ਜਾਣਕਾਰੀ ਦਿਤੀ। ਇਸ ਉਪਰੰਤ ਭਾਈ ਦਲਜੀਤ ਸਿੰਘ ਓਹਨਾ ਨੇ ਗੁਰੂ ਗਰੰਥ ਸਾਹਿਬ ਦੇ ਪ੍ਰਕਾਸ਼ ਉਤਸਵ ਦੀ ਵਧਾਈ ਦਿਤੀ ਅਤੇ ਇਸ ਮੌਕੇ ਭਾਈ ਓਹਨਾ ਨੇ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਕਰਨ ਵਾਲੇ ਨੂੰ ਸੋਧਾ ਲਾਉਣ ਵਾਲੇ ਭਾਈ ਮਨਦੀਪ ਸਿੰਘ ਸਾਹਨੇਵਾਲ ਦ ਤਾਰੀਫ਼ ਕੀਤੀ ਜੋ ਉਸ ਨੇ ਸਿੱਖੀ ਮਰਯਾਦਾ ਅਨੁਸਾਰ ਸਜ਼ਾ ਦਿਤੀ। ਇਸ ਮੌਕੇ ਉਨ੍ਹਾਂ ਇਹੋ ਜਿਹੀਆਂ ਘਟਨਾਵਾਂ ’ਤੇ ਚਿੰਤਾ ਜਾਹਰ ਕੀਤੀ ਤੇ ਇਸ ਦੀ ਅਸਲ ਸਚਾਈ ਜਾਣਨ ਦੀ ਲੋੜ ’ਤੇ ਜ਼ੋਰ ਦਿਤਾ। ਸੰਗਤਾਂ ਨੇ ਗੁਰੂ ਕਾ ਅਤੁੱਟ ਲੰਗਰ ਬੜੇ ਉਤਸ਼ਾਹ ਨਾਲ ਛਕਿਆ। ਇਸ ਮੌਕੇ ਲੰਗਰ ਦੀ ਸੇਵਾ ਸੰਤੋਖ ਸਿੰਘ ਦੇ ਸਮੂਹ ਪਰਵਾਰ ਵਲੋਂ ਨਿਭਾਈ ਗਈ। ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦਾ ਧਨਵਾਦ ਕੀਤਾ ਗਿਆ। ਇਸ ਮੌਕੇ ਗੁਰੂ ਘਰ ਵਲੋਂ ਇਨ੍ਹਾਂ ਸਮਾਗਮਾਂ ਦੇ ਅਗਲੇ ਹਫ਼ਤੇ ਗੁਰਦਵਾਰਾ ਗੁਰੂ ਨਾਨਕ ਸਾਹਿਬ ਓਟਾਹੂ ਪਹੁੰਚਣ ਦੀ ਅਪੀਲ ਵੀ ਕੀਤੀ।  ਅੱਜ ਦੇ ਦੀਵਾਨ ’ਚ ਭਾਈ ਦਲਜੀਤ ਸਿੰਘ, ਭਾਈ ਰੰਜਿੰਦਰ ਸਿੰਘ, ਭਾਈ ਕਮਲਜੀਤ ਸਿੰਘ ਬੈਨੀਪਾਲ, ਭਾਈ ਕਰਤਾਰ ਸਿੰਘ, ਭਾਈ ਸੰਤੋਖ ਸਿੰਘ, ਭਾਈ ਕਰਤਾਰ ਸਿੰਘ, ਭਾਈ ਨੈਬ ਸਿੰਘ, ਭਾਈ ਮਨਜਿੰਦਰ ਸਿੰਘ ਬਾਸੀ, ਭਾਈ ਪਰਗਟ ਸਿੰਘ, ਭਾਈ ਹਰਦੀਪ ਸਿੰਘ, ਭਾਈ ਅਮਰ ਸਿੰਘ ਲਾਹੌਰੀਆ ਦੀਵਾਨ ਵਿਚ ਮੌਜੂਦ ਸਨ।
- ਤਸਵੀਰ-

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ

Advertisement

Rozana Spokesman
Corporate Office : #3037 Sector-19D, Chandigarh
Phone: +91 - 172 - 5069033, 2542033, 2542066
Fax : +91 - 172 - 2542488
Press : Ph. +91 - 172-3047671-72
Fax: +91 - 172-3047676, 85-87
Email : editor@rozanaspokesman.com
Copyright © 2012 Rozana Spokesman c/o Jagjit Publishing Co. Pvt. Ltd. All rights reserved.