ਅੰਤਰਰਾਸ਼ਟਰੀ ਖਬਰਾਂ
 

ਨਸ਼ਿਆਂ ਦੇ ਵੱਡੇ ਸੌਦਾਗਰਾਂ ਨੂੰ ਬੇਨਕਾਬ ਕਰਨ ਲਈ ਪੰਜਾਬ ਪੁਲਿਸ ਸਰਗਰਮ

 

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਸੁਰਜੀਤ ਸਿੰਘ, ਬਲਵਿੰਦਰ ਸਿੰਘ ਭੂਆਖੇੜੀ, ਹਰਪ੍ਰੀਤ ਸਿੰਘ) : ਨਸ਼ੇ ਦੇ ਤਸਕਰਾਂ ਵਿਰੁਧ ਵਿੱਢੀ ਮੁੰਹਿਮ ਤਹਿਤ ਪੁਲਿਸ ਹੁਣ ਨਸ਼ੇ ਦੇ ਵੱਡੇ ਸੌਦਾਗਰਾਂ ਦੇ ਗਰੋਹਾਂ ਨੂੰ ਬੇਨਕਾਬ ਕਰੇਗੀ, ਜਿਹੜੇ ਭੋਲੇ-ਭਾਲੇ ਨੌਜਵਾਨਾਂ ਨੂੰ ਅਪਣੇ ਚੁੰਗਲ ਵਿਚ ਫਸਾ ਕੇ ਨਸ਼ਿਆਂ ਦਾ ਵਪਾਰ ਕਰਨ ਲਈ ਵਰਤਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਵਾ ਡੀ.ਆਈ.ਜੀ. ਲੁਧਿਆਣਾ ਰੇਂਜ ਸ੍ਰੀ ਐਮ.ਐਫ਼. ਫ਼ਾਰੂਕੀ ਨੇ ਅੱਜ ਇਥੇ ਬੱਚਤ ਭਵਨ ਫ਼ਤਿਹਗੜ੍ਹ ਸਾਹਿਬ ਵਿਖੇ ਪ੍ਰੈ¤ਸ ਕਾਨਫ਼ੰਰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਜੋ ਬੇਰੁਜ਼ਗਾਰ ਹਨ, ਪੈਸੇ ਦੇ ਲਾਲਚ-ਵਸ ਪੈ ਕੇ ਇਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਦੇ ਹੱਥੀਂ ਚੜ੍ਹ ਜਾਂਦੇ ਹਨ ਤੇ ਨਸ਼ੇ ਵੇਚਣ ਦੇ ਕਾਰੋਬਾਰ ਵਿਚ ਗਲਤਾਨ ਹੋ ਕੇ ਅਪਣੀ ਜ਼ਿੰਦਗੀ ਬਰਬਾਦ ਕਰ ਦਿੰਦੇ ਹਨ ਅਤੇ ਨਸ਼ੇ ਵੇਚਦਿਆਂ ਇਹ ਨੌਜਵਾਨ ਪੁਲਿਸ ਦੇ ਸ਼ਿਕੰਜੇ ਵਿਚ ਫਸ ਜਾਂਦੇ ਹਨ ਜਦਕਿ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਨਸ਼ੇ ਦੇ ਸੌਦਾਗਰ ਬਚ ਨਿਕਲਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਕਾਬੂ ਕਰਨ ਲਈ ਪੁਲਸ ਨੇ ਵੱਡੇ ਪੱਧਰ ਤੇ ਮੁਹਿੰਮ ਚਲਾਈ ਹੈ ਤਾਂ ਜੋ ਚੋਰ ਨਹੀਂ, ਚੋਰ ਦੀ ਮਾਂ ਨੂੰ ਫੜਿਆ ਜਾ ਸਕੇ। ਉਨ੍ਹਾਂ ਦਸਿਆ ਕਿ ਇਸ ਸਬੰਧ ਵਿਚ ਮੰਡੀ ਗੋਬਿੰਦਗੜ੍ਹ ਦੀ ਪੁਲਸ ਨੇ ਹਰਿਆਣਾ ਦੇ ਤੇਜ ਪ੍ਰਤਾਪ ਨਾਂ ਦੇ ਸਮੈਕ ਗਰੋਹ ਨੂੰ ਗ੍ਰਿਫ਼ਤਾਰ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ ਤੇ ਭਵਿੱਖ ਵਿਚ ਵੀ ਪੰਜਾਬ ਵਿਚ ਵਿਚਰ ਰਹੇ ਅਜਿਹੇ ਗਰੋਹਾਂ ’ਤੇ ਪੁਲਸ ਤਿੱਖੀ ਨਜ਼ਰ ਰੱਖ ਰਹੀ ਹੈ ਤੇ ਉਨ੍ਹਾਂ ਨੂੰ ਛੇਤੀ ਹੀ ਦਬੋਚ ਲਿਆ ਜਾਵੇਗਾ। ਇਸ ਤੋਂ ਪਹਿਲਾਂ ਡੀ.ਆਈ.ਜੀ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਲੋੜ ਪੈਣ ’ਤੇ ਜਲਦ ਤੋਂ ਜਲਦ ਪੁਲਿਸ ਸਹਾਇਤਾ ਪ੍ਰਦਾਨ ਕਰਨ ਲਈ ਅਤੇ ਆਮ ਲੋਕਾਂ ਅਤੇ ਪੁਲਿਸ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ 20 ਮੋਟਰ ਸਾਈਕਲ ਸਵਾਰ ਪੁਲਿਸ ਪੈਟਰੋ¦ਿਗ ਟੀਮਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾਂ ਆਖਿਆ ਇਹ ਟੀਮਾਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿਚ ਵੀ ਪੂਰੀ ਮੁਸ਼²ਤੈਦੀ ਨਾਲ ਗਸ਼ਤ ਕਰ ਕੇ ਆਮ ਲੋਕਾਂ ਨੂੰ 24 ਘੰਟੇ ਪੁਲਿਸ ਸਹਾਇਤਾ ਪ੍ਰਦਾਨ ਕਰਨਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵਿੱਚ ਕੁੱਲ 80 ਪੁਲਿਸ ਕਰਮਚਾਰੀ ਸ਼ਾਮਲ ਹੋਣਗੇ। ਜਿਨ੍ਹਾਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਜ਼ੋਨ ਵੰਡ ਕੇ ਡਿਊਟੀ ’ਤੇ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਟੀਮਾਂ ਪੁਲਿਸ ਅਤੇ ਆਮ ਲੋਕਾਂ ਵਿਚ ਇਕ ਕੜੀ ਦਾ ਕੰਮ ਕਰਨਗੀਆਂ।
ਸ੍ਰੀ ਫ਼ਾਰੂਕੀ ਨੇ ਆਖਿਆ ਕਿ ਇਹ ਮੋਟਰ-ਸਾਈਕਲ ਸਵਾਰ ਪੁਲਿਸ ਕਰਮਚਾਰੀ ਅਪਣੇ ਸੰਪਰਕ ਟੈਲੀਫ਼ੋਨ ਨੰਬਰ ਜਨਤਕ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਪ੍ਰਦਰਸ਼ਿਤ ਕਰਨਗੇ ਅਤੇ ਸਮੇਂ-ਸਮੇਂ ’ਤੇ ਵੱਖ-ਵੱਖ ਧਾਰਮਕ ਅਤੇ ਸਮਾਜਕ ਸਮਾਗਮਾਂ ਵਿਚ ਸ਼ਾਮਲ ਹੋ ਕੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦੇ ਸਹਿਯੋਗੀ ਹੋਣਗੇ। ਇਹ ਕਰਮਚਾਰੀ ਆਮ ਲੋਕਾਂ ਤੋਂ ਸਮਾਜ ਵਿਚੋਂ ਹਰ ਤਰ੍ਹਾਂ ਦੇ ਜੁਰਮ ਅਤੇ ਸਮਾਜਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਲੋੜੀਂਦੇ ਸੁਝਾਅ ਲੈ ਕੇ ਉਚ ਪੁਲਿਸ ਅਧਿਕਾਰੀਆਂ ਤਕ ਵੀ ਪਹੁੰਚਾਉਣਗੇ। ਸ੍ਰੀ ਫ਼ਾਰੂਕੀ ਨੇ ਇਨ੍ਹਾਂ ਪੈਟਰੋ¦ਿਗ ਟੀਮਾਂ ਦੇ ਪੁਲਿਸ ਕਰਮੀਆਂ ਨੂੰ ਨਿਰਦੇਸ਼ ਦਿਤੇ ਕਿ ਉਹ ਅਜਿਹੇ ਜਨਤਕ ਸਥਾਨਾਂ ਜਿਵੇਂ ਕਿ ਬੈਂਕ, ਵਿਦਿਅਕ ਸੰਸਥਾਵਾਂ, ਪਾਰਕਾਂ, ਰੇਲਵੇ ਸਟੇਸ਼ਨ ਤੇ ਬੱਸ ਅੱਡਿਆਂ ਅਤੇ ਹੋਰ ਭੀੜ-ਭੜੱਕੇ ਵਾਲੇ ਸਥਾਨਾਂ ’ਤੇ ਵਿਸ਼ੇਸ਼ ਤੌਰ ’ਤੇ ਚੌਕਸੀ ਵਰਤਣ ਤਾਂ ਜੋ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਜਾਣ ਵਾਲੀ ਕਿਸੇ ਵੀ ਤਰ੍ਹਾਂ ਦੀ ਸ਼ਰਾਰਤ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਦਬੋਚਿਆ ਜਾ ਸਕੇ। ਇਸ ਤੋਂ ਪਹਿਲਾਂ ਡੀ.ਆਈ.ਜੀ. ਸ੍ਰੀ ਐਮ.ਐਫ. ਫਾਰੂਕੀ ਨੇ ਜ਼ਿਲ੍ਹਾ ਪੁਲਿਸ ਮੁਖੀ ਸ. ਹਰਦਿਆਲ ਸਿੰਘ ਮਾਨ ਅਤੇ ਹੋਰ ਉ¤ਚ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਮਾਜ ਵਿਚੋਂ ਨਸ਼ੇ, ਭਰੂਣ ਹਤਿਆ ਅਤੇ ਸਮਾਜਕ ਲਾਹਣਤਾਂ ਨੂੰ ਦੂਰ ਕਰਨ ਲਈ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪੂਰੀ ਤਨਦੇਹੀ ਨਾਲ ਅੱਗੇ ਵਧਾਉਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਉਸਾਰੂ ਕੰਮਾਂ ਵਲ ਲਗਾਇਆ ਜਾ ਸਕੇ। ਇਸ ਮੌਕੇ ਐਸ.ਪੀ.(ਡੀ) ਸ. ਗੁਰਪ੍ਰੀਤ ਸਿੰਘ, ਡੀ.ਐਸ.ਪੀ. ਸ. ਹਰਦਵਿੰਦਰ ਸਿੰਘ ਸੰਧੂ, ਡੀ.ਐਸ.ਪੀ. ਖਮਾਣੋਂ ਏ.ਐਸ. ਮਟਵਾਨੀ, ਡੀ.ਐਸ.ਪੀ. (ਹੈ/ਕੁ) ਸੁਰਿੰਦਰਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਸ਼ਾਮਲ ਹੋਏ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ

Advertisement

Rozana Spokesman
Corporate Office : #3037 Sector-19D, Chandigarh
Phone: +91 - 172 - 5069033, 2542033, 2542066
Fax : +91 - 172 - 2542488
Press : Ph. +91 - 172-3047671-72
Fax: +91 - 172-3047676, 85-87
Email : editor@rozanaspokesman.com
Copyright © 2012 Rozana Spokesman c/o Jagjit Publishing Co. Pvt. Ltd. All rights reserved.