ਕੋਲਕਾਤਾ, 20 ਸਤੰਬਰ : ਤ੍ਰਿਣਮੂਲ ਕਾਂਗਰਸ ਦੀ ਮੁਖੀ ਅਤੇ ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਪਣੇ ਫ਼ੈਸਲੇ ’ਤੇ ਪੂਰੀ ਤਰ੍ਹਾਂ ਕਾਇਮ ਹੈ। ਮਮਤਾ ਬੈਨਰਜੀ ਨੇ ਸਪੱਸ਼ਟ ਕੀਤਾ ਹੈ ਕਿ ਕੇਂਦਰ ਸਰਕਾਰ ਗ਼ਲਤ ਬਿਆਨੀ ਕਰ ਰਹੀ ਹੈ ਅਤੇ ਉਹ ਸਰਕਾਰ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਕਰਨਗੇ। ਮਮਤਾ ਬੈਨਰਜੀ ਨੇ ਅੱਜ ਇਕ ਹੋਰ ਧਮਾਕਾ ਕਰਦਿਆਂ ਸਰਕਾਰ ’ਤੇ ਦੋਸ਼ ਲਾਇਆ ਕਿ ਉਸ ਦੇ ਫ਼ੋਨ ਟੈਪ ਹੋ ਰਹੇ ਹਨ ਜਦਕਿ ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਸਰਕਾਰ ਕਿਸੇ ਦੇ ਵੀ ਫ਼ੋਨ ਟੈਪ ਨਹੀਂ ਕਰ ਰਹੀ। ਮਮਤਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨਾਲ ਜਿੰਨੀਆਂ ਮਰਜ਼ੀ ਜ਼ਿਆਦਤੀਆਂ ਹੋਈ ਜਾਣ, ਉਹ ਅਪਣੇ ਐਲਾਨ ਤੋਂ ਪਿੱਛੇ ਨਹੀਂ ਹਟੇਗੀ ਅਤੇ ਭਲਕੇ ਸ਼ੁੱਕਰਵਾਰ ਨੂੰ ਯੂ.ਪੀ.ਏ. ਸਰਕਾਰ ਤੋਂ ਹਮਾਇਤ ਵਾਪਸੀ ਦੀ ਚਿੱਠੀ ਰਾਸ਼ਟਰਪਤੀ ਨੂੰ ਸੌਂਪ ਦਿਤੀ ਜਾਵੇਗੀ। ਮਮਤਾ ਨੇ ਕਿਹਾ ਕਿ ਜਨਤਾ ਦੇ ਹਿਤਾਂ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ ਅਤੇ ਉਹ ਸਰਕਾਰ ਨਾਲ ਇਸ ਸਬੰਧੀ ਕੋਈ ਸੌਦੇਬਾਜ਼ੀ ਨਹੀਂ ਕਰਨਗੇ। ਮਮਤਾ ਨੇ ਕਿਹਾ ਕਿ ਇਕ ਪਰਵਾਰ ਨੂੰ ਸਾਲ ਵਿਚ
ਘਟੋ-ਘੱਟ 24 ਸਿ¦ਡਰ ਮਿਲਣੇ ਚਾਹੀਦੇ ਹਨ। ਪ੍ਰਚੂਨ ’ਚ ਐਫ਼.ਡੀ.ਆਈ. ਦਾ ਫ਼ੈਸਲਾ ਵੀ ਵਾਪਸ ਲਿਆ ਜਾਵੇ। ਮਮਤਾ ਨੇ ਕਿਹਾ ਕਿ ਕੇਂਦਰ ਵਲੋਂ ਐਫ਼.ਡੀ.ਆਈ. ਸਬੰਧੀ ਫ਼ੈਸਲਾ ਲੈਣ ਵਾਲੇ ਦਿਨ ਭਾਵ 14 ਸਤੰਬਰ ਨੂੰ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਦਸਿਆ ਸੀ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਫ਼ੈਸਲਿਆਂ ਦੇ ਵਿਰੁਧ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ ਹਮਾਇਤ ਵਾਪਸ ਲਈ ਗਈ ਹੈ, ਉਨ੍ਹਾਂ ਸਬੰਧੀ ਸਰਕਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਰੇਲ ਮੰਤਰੀ ਮੁਕੁਲ ਰਾਏ ਨੇ ਅੱਜ ਕਿਹਾ ਕਿ ਪਾਰਟੀ ਦੇ ਮੰਤਰੀ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅਪਣੇ ਅਸਤੀਫ਼ੇ ਸੌਂਪ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਪ੍ਰਧਾਨ ਮੰਤਰੀ ਤੋਂ ਸ਼ੁੱਕਰਵਾਰ ਬਾਅਦ ਦੁਪਹਿਰ 3 ਵਜੇ ਦਾ ਸਮਾਂ ਮੰਗਿਆ ਹੈ ਅਤੇ ਸਾਰੇ ਮੰਤਰੀ ਸ਼ੁੱਕਰਵਾਰ ਨੂੰ ਦਿੱਲੀ ਜਾਣਗੇ ਅਤੇ ਅਪਣੇ ਅਸਤੀਫ਼ੇ ਸੌਂਪ ਦੇਣਗੇ। ਉਨ੍ਹਾਂ ਨੇ ਵਿੱਤ ਮੰਤਰੀ ਪੀ. ਚਿਦੰਬਰਮ ਦੇ ਬਿਆਨ ਨੂੰ ਵੀ ਖ਼ਾਰਜ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ, ਸਬਸਿਡੀ ਵਾਲੇ ਸਿ¦ਡਰਾਂ ਦੀ ਗਿਣਤੀ ਵਿਚ ਕਟੌਤੀ ਅਤੇ ਪ੍ਰਚੂਨ ਬਾਜ਼ਾਰ ’ਚ ਵਿਦੇਸ਼ੀ ਨਿਵੇਸ਼ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਕੀਤਾ। (ਏਜੰਸੀ)