ਚੰਡੀਗੜ੍ਹ ਖਬਰਾਂ
 

ਸੁਖਬੀਰ ਸਿੰਘ ਬਾਦਲ ਨੇ ਕਬੱਡੀ ਨੂੰ ਦੁਨੀਆਂ ਵਿਚ ਸਨਮਾਨ ਦਵਾਇਆ : ਢਿੱਲੋਂ

 

ਡੇਰਾਬੱਸੀ, 8 ਅਕਤੂਬਰ (ਜਰਨੈਲ ਸਿੰਘ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬੀਆਂ ਦੀ ਹਰਮਨ ਪਿਆਰੀ ਖੇਡ ਕਬੱਡੀ ਨੂੰ ਦੁਨੀਆਂ ਭਰ ਵਿਚ ਸਨਮਾਨ ਦਿਵਾਉਣ ਦਾ ਸਿਹਰਾ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਡਿਪਟੀ ਮੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਸਿਰ ਜਾਂਦਾ ਹੈ। ਇਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਬਿਜਨਪੁਰ ਵਿਖੇ ਗੁੱਜਰ ਯੂਥ ਸਪੋਰਟਸ ਕਲੱਬ ਤੇ ਸਮੂਹ ਪਿੰਡ ਵਾਸੀਆਂ ਵਲੋਂ ਕਰਵਾਏ ਗਏ ਨੌਵੇ ਕਬੱਡੀ ਕੱਪ ਦਾ ਉਦਘਾਟਨ ਕਰਨ ਉਪਰੰਤ ਦਰਸ਼ਕਾਂ ਤੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸ. ਢਿੱਲੋਂ ਨੇ ਕਿਹਾ ਕਿ ਅੱਜ ਖੇਡਾਂ ਦੇ ਖੇਤਰ ਵਿਚ ਅਪਣੇ ਪੰਜਾਬ ਨੂੰ ਦੇਸ਼ ਦਾ ਇਕ ਨੰਬਰ ਸੂਬਾ ਬਣਾਏ ਜਾਣ ਦੀ ਜ਼ਰੂਰਤ ਹੈ ।
ਉਨ੍ਹਾਂ ਕਿਹਾ ਕਿ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਵਿਚ ਅੱਜ ਛੇਵਾਂ ਦਰਿਆ ਨਸ਼ਿਆਂ ਦਾ ਚੱਲ ਰਿਹਾ ਹੈ ਤੇ ਜੇ ਅੱਜ ਇਸ ਨੂੰ ਠੱਲ ਨਾ ਪਾਈ ਤਾਂ ਨੌਜਵਾਨ ਪੀੜ੍ਹੀ ਖ਼ਤਮ ਹੋ ਜਾਵੇਗੀ । ਸ. ਢਿੱਲੋਂ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ’ਤੇ ਖ਼ਾਸ ਕਰ ਕੇ ਡਿਪਟੀ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨਸ਼ਿਆਂ ਦੇ ਖ਼ਾਤਮੇ ਲਈ ਤੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਗੰਭੀਰਤਾ ਨਾਲ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਖੇਡਾਂ ਨੂੰ ਉਤਸ਼ਾਹਤ ਕਰਨਾ ਸਮੇਂ ਦੀ ਜ਼ਰੂਰਤ ਹੈ ਤੇ ਇਸ ਕੰਮ ਲਈ ਸਮਾਜ ਸੇਵੀ ਜਥੇਬੰਦੀਆਂ, ਖੇਡ ਕਲੱਬਾਂ, ਪੰਚਾਇਤਾਂ ਤੋਂ ਇਲਾਵਾ ਧਾਰਮਕ ਸੰਸਥਾਵਾਂ ਨੂੰ ਵੀ ਅੱਗੇ ਆ ਕੇ ਅਪਣਾ ਯੋਗਦਾਨ ਪਾਉਣਾਂ ਚਾਹੀਦਾ ਹੈ। ਪ੍ਰਬੰਧਕਾਂ ਨੇ ਸ੍ਰੀ ਢਿੱਲੋਂ ਨੂੰ ਸਨਮਾਨ ਕੀਤਾ ਤੇ ਪਿੰਡ ਦੀਆਂ ਮੰਗਾਂ ਉਨ੍ਹਾਂ ਸਾਹਮਣੇ ਰੱਖੀਆਂ ਤੇ ਸ੍ਰੀ ਢਿੱਲੋਂ ਨੇ ਪਿੰਡ ਵਾਸੀਆਂ ਨੂੰ ਹਰ ਤਰ੍ਹਾਂ ਦੀ ਮਦਦ  ਦਾ ਭਰੋਸਾ ਦਿਵਾਇਆ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਕਲੱਬ ਪ੍ਰਧਾਨ ਗੁਰਦੀਪ ਸਿੰਘ, ਮੀਤ ਪ੍ਰਧਾਨ ਸੁਰੇਸ਼ ਕੁਮਾਰ, ਖ਼ਜ਼ਾਨਚੀ ਸਤੀਸ਼ ਕੁਮਾਰ, ਪ੍ਰਕਾਸ਼ ਸਿੰਘ ਪ੍ਰੇਮ ਚੰਦ ਸਰਪੰਚ, ਰਾਮ ਕੁਮਾਰ ਫ਼ੌਜੀ, ਮਾਮ ਰਾਜ, ਜਸਪਾਲ ਸਿੰਘ ਅਤੇ  ਸਰਬ ਸਿੰਘ ਆਦਿ ਆਗੂ ਹਾਜ਼ਰ ਸਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ

Advertisement

Rozana Spokesman
Corporate Office : #3037 Sector-19D, Chandigarh
Phone: +91 - 172 - 5069033, 2542033, 2542066
Fax : +91 - 172 - 2542488
Press : Ph. +91 - 172-3047671-72
Fax: +91 - 172-3047676, 85-87
Email : editor@rozanaspokesman.com
Copyright © 2012 Rozana Spokesman c/o Jagjit Publishing Co. Pvt. Ltd. All rights reserved.