ਅੰਮ੍ਰਿਤਸਰ, 17 ਅਗੱਸਤ (ਚਰਨਜੀਤ ਸਿੰਘ) : ਅਮਰੀਕਾ ਵਿਖੇ ਵਿਸਕਾਨਸਿਨ ਦੇ ਮਿਲਵਾਕੀ ਸ਼ਹਿਰ ਵਿਚ ਸ. ਦਲਬੀਰ ਸਿੰਘ ਦੀ ਕੁੱਝ ਅਣਪਛਾਤੇ ਲੋਕਾਂ ਵਲੋਂ ਹਤਿਆ ਕਰ ਦਿਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਮਰੀਕਨ ਸਰਕਾਰ ਨੂੰ ਅਜਿਹੀਆਂ ਦੁਖਦਾਈ ਘਟਨਾਵਾਂ ਫੌਰੀ ਰੋਕਣ ਲਈ ਅਪੀਲ ਕੀਤੀ ਹੈ। ਜਥੇਦਾਰ ਅਵਤਾਰ ਸਿੰਘ ਨੇ ਭਾਰਤ ਦੇ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਇਕ ਪੱਤਰ ਲਿਖ ਕੇ ਰੋਸ ਪ੍ਰਗਟਾਉਂਦਿਆਂ ਕਿਹਾ ਹੈ ਕਿ ਜੇਕਰ ਭਾਰਤ ਸਰਕਾਰ ਸੁਹਿਰਦਤਾ ਨਾਲ ਸਿੱਖਾਂ ਦੇ ਮਸਲੇ ਵਿਦੇਸ਼ਾਂ ਦੀਆਂ ਸਰਕਾਰਾਂ ਪਾਸ ਜ਼ੋਰਦਾਰ ਤਰੀਕੇ ਨਾਲ ਉਠਾਉਂਦੀ ਤਾਂ ਅਜਿਹੀਆਂ ਘਟਨਾਵਾਂ ਹਰਗਿਜ਼ ਨਾ ਵਾਪਰਦੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਢਿੱਲਮੱਠ ਕਾਰਨ ਹੀ ਇਸ ਤਰ੍ਹਾਂ ਦੀਆਂ ਦੁਖਦ ਤੇ ਦਰਦਨਾਕ ਘਟਨਾਵਾਂ ਦਾ ਸਿੱਖਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਮੁੜ ਅਪੀਲ ਕਰਦਿਆਂ ਕਿਹਾ ਕਿ ਪੂਰੀ ਸੁਹਿਰਦਤਾ ਨਾਲ ਅਜਿਹੇ ਮਸਲਿਆਂ ਨੂੰ ਲੈਣਾ ਚਾਹੀਦਾ ਹੈ। ਭਾਰਤ ਸਰਕਾਰ ਅਪਣੇ ਕੂਟਨੀਤਕ ਚੈਨਲਾਂ ਰਾਹੀਂ ਅਮਰੀਕਾ ਸਰਕਾਰ ਨਾਲ ਅਜਿਹਾ ਦਬਾਅ ਬਣਾਵੇ ਜਿਸ ਨਾਲ ਅਮਰੀਕਾ ਵਿੱਚ ਸਿੱਖਾਂ ਦੀ ਸੁਰਖਿਆ ਯਕੀਨੀ ਹੋਵੇ। ਬਿਆਸ ਦੇ ਪਿੰਡ ਵੜੈਚ ਦੇ ਗੁਰਦਵਾਰਾ ਸਾਹਿਬ ਨੂੰ ਢਾਹੇ ਜਾਣ ਦੇ ਵਿਰੋਧ ਵਿਚ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਦੇਣ ਵਾਲੀਆਂ ਪੰਥਕ ਧਿਰਾਂ ਬਾਰੇ ਸ. ਮੱਕੜ ਨੇ ਕਿਹਾ ਹੈ ਕਿ ਇਹ ਲੋਕ ਸਿੱਧੇ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉ¦ਘਣਾ ਕਰ ਰਹੇ ਹਨ। ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸ. ਮੱਕੜ ਨੇ ਕਿਹਾ ਕਿ ਜੋ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉ¦ਘਣਾ ਕਰ ਕੇ ਜਥੇਦਾਰਾਂ ਦੇ ਕੀਤੇ ਫ਼ੈਸਲੇ ਨੂੰ ਰੱਦ ਕਰ ਰਹੇ ਹਨ, ਉਹ ਸਿੱਧੇ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜ ਜਥੇਦਾਰਾਂ ਦੇ ਫ਼ੈਸਲੇ ’ਤੇ ਹੀ ਕਿੰਤੂ ਕਰ ਰਹੇ ਹਨ। ਸ. ਮੱਕੜ ਨੇ ਕਿਹਾ ਕਿ ਹੁਣ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਦਾ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਹਰ ਸਿੱਖ ਪ੍ਰਵਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਚਾਹੀਦਾ ਹੈ ਕਿ ਮਰਿਆਦਾ ਦੀ ਉ¦ਘਣਾ ਕਰਨ ਵਾਲੇ ਇਨ੍ਹਾਂ ਲੋਕਾਂ ਵਿਰੁਧ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਨੂੰ ਚੁਨੌਤੀ ਦੇਣ ਦੇ ਦੋਸ਼ ਤਹਿਤ ਸਖ਼ਤ ਕਾਰਵਾਈ ਕਰਨ ਤਾਕਿ ਭਵਿੱਖ ਵਿਚ ਅਜਿਹਾ ਦੁਬਾਰਾ ਨਾ ਹੋ ਸਕੇ। ਸ੍ਰੀ ਦਰਬਾਰ ਸਾਹਿਬ ਵਿਚ 15 ਅਗਸਤ ਨੂੰ ਕੁੱਝ ਸਮੇਂ ਲਈ ਰੁਕੇ ਕੀਰਤਨ ਬਾਰੇ ਪੁੱਛੇ ਜਾਣ ’ਤੇ ਸ. ਮੱਕੜ ਨੇ ਸਪੱਸ਼ਟ ਕੀਤਾ ਕਿ ਜ¦ਧਰ ਤੇ ਲੁਧਿਆਣਾ ਤੋਂ ਛਪਣ ਵਾਲੀਆਂ ਅਖ਼ਬਾਰਾਂ ਦੇ ਪੱਤਰਕਾਰਾਂ ਨੇ ਖ਼ਬਰ ਨੂੰ ਵਧਾ-ਚੜ੍ਹਾ ਕੇ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਕੀਰਤਨ ਸਿਰਫ਼ 5 ਮਿੰਟਾਂ ਦੀ ਦੇਰੀ ਨਾਲ ਸ਼ੁਰੂ ਹੋਇਆ ਸੀ ਤੇ ਇਸ ਅਣਗਹਿਲੀ ਬਦਲੇ ਉਸ ਡਿਊਟਂੀ ਨਿਭਾਉਣ ਵਾਲੇ ਭਾਈ ਸੁਲੱਖਣ ਸਿੰਘ ਰਾਗੀ ਨੂੰ ਮੁਅਤਲ ਕਰ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਗੀ ਨੇ ਬੜੀ ਵੱਡੀ ਬਜਰ ਗ਼ਲਤੀ ਕੀਤੀ ਹੈ ਪਰ ਕੁੱਝ ਅਖ਼ਬਾਰਾਂ ਨੇ ਇਸ ਨੂੰ ਰਾਈ ਦਾ ਪਹਾੜ ਬਣਾ ਕੇ ਪੇਸ਼ ਕਰ ਦਿਤਾ ਹੈ।। ਉਨ੍ਹਾਂ ਕਿਹਾ ਕਿ ਇਸ ਰਾਗੀ ਨਾਲ ਸਹਾਇਕ ਵਜੋਂ ਕੀਰਤਨ ਕਰਨ ਵਾਲਿਆਂ ਨੂੰ ਬਲੈਕ ਲਿਸਟ ਕਰ ਦਿਤਾ ਗਿਆ ਹੈ। ਸੁਪਰੀਮ ਕੋਰਟ ਵਿਚ ਸ਼੍ਰੋਮਣੀ ਕਮੇਟੀ ਬਨਾਮ ਸਹਿਜਧਾਰੀ ਕੇਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਸ. ਮੱਕੜ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਵਿਚ ਪੂਰੀ ਇਮਾਨਦਾਰੀ ਤੇ ਦਿਆਨਤਦਾਰੀ ਨਾਲ ਕੇਸ ਲੜ ਰਹੇ ਹਾਂ ਤੇ ਸਭ ਤੋਂ ਵਧੀਆ ਵਕੀਲ ਇਸ ਲਈ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਜਲਦ ਹੀ ਅਪਣਾ ਜਵਾਬ ਸੁਪਰੀਮ ਕੋਰਟ ਵਿਚ ਦੇ ਰਹੇ ਹਾਂ। ਹਰਿਦਵਾਰ ਦੇ ਗੁਰਦਵਾਰਾ ਗਿਆਨ ਗੋਦੜੀ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਸ. ਮੱਕੜ ਨੇ ਕਿਹਾ ਕਿ ਮੈ ਕਈ ਵਾਰ ਉਥੋਂ ਦੇ ਮੁੱਖ ਮੰਤਰੀ ਪਾਸੋਂ ਸਮੇਂ ਦੀ ਮੰਗ ਕੀਤੀ ਹੈ ਪਰ ਉਹ ਸਮਾਂ ਹੀ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਉਸ ਇਤਿਹਾਸਕ ਗੁਰੂ ਘਰ ਨੂੂੰ ਹਰ ਹੀਲੇ ਪਹਿਲੇ ਵਾਲੇ ਸਥਾਨ ’ਤੇ ਮੁੜ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਗੁਰਦਾਸਪੁਰ ਗੋਲੀ ਕਾਂਡ ਦੇ ਸ਼ਹੀਦ ਭਾਈ ਜਸਪਾਲ ਸਿੰਘ ਦੀ ਤਸਵੀਰ ਜਲਦ ਹੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਮਨਜੀਤ ਸਿੰਘ, ਸ. ਪਰਮਜੀਤ ਸਿੰਘ ਪੀ. ਏ., ਸ. ਹਰਭਜਨ ਸਿੰਘ, ਸ. ੁਕੁਲਦੀਪ ਸਿੰਘ ਬਾਵਾ, ਸ. ਬਿਜੈ ਸਿੰਘ, ਸ. ਰੂਪ ਸਿੰਘ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਦਿਲਜੀਤ ਸਿੰਘ ਬੇਦੀ ਆਦਿ ਹਾਜ਼ਰ ਸਨ।