ਹਰਿਆਣਾ ਖਬਰਾਂ
 

ਵੱਡੀ ਗਿਣਤੀ ’ਚ ਲੋਕ ਸ਼੍ਰੋਮਣੀ ਅਕਾਲੀ ਦਲ ਦਿੱਲੀ ’ਚ ਸ਼ਾਮਲ

 

ਨਵੀਂ ਦਿੱਲੀ, 20 ਅਗੱਸਤ (ਅਮਨਦੀਪ ਸਿੰਘ) : ਦਿੱਲੀ ਦੇ ਵੱਖ-ਵੱਖ ਹਲਕਿਆਂ ਦੇ ਨੌਜੁਆਨਾਂ ਤੇ ਬੀਬੀਆਂ ਨੇ ਇਥੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਚ ਸ਼ਾਮਲ ਹੋਣ ਦਾ ਐਲਾਨ ਕਰਦਿਆਂ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਪ੍ਰਤੀ ਅਪਣੀਆਂ ਜ਼ੁੰਮੇਵਾਰੀਆਂ ਨਿਭਾਉਣ ਦਾ ਪ੍ਰਣ ਲਿਆ। ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਕੋ-ਚੇਅਰਮੈਨ ਭਾਈ ਪਰਮਜੀਤ ਸਿੰਘ ਅਤੇ ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਦੇ ਕੌਮੀ ਪ੍ਰਧਾਨ ਰਾਜਾ ਹਰਪ੍ਰੀਤ ਸਿੰਘ ਦੀ ਪ੍ਰੇਰਣਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਨੌਜਵਾਨਾਂ ਤੇ ਬੀਬੀਆਂ ਨੂੰ ਅਪਣੀ ਪਾਰਟੀ ਵਿਚ ‘ਜੀ ਆਇਆ’ ਆਖਦਿਆ ਸ਼੍ਰੋਮਣੀ ਅਕਾਲੀ ਦਲ ਦਿੱਲੀ ਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਪਰਮਜੀਤ ਸਿੰਘ ਸਰਨਾ ਨੇ ਬੀਬੀਆਂ ਤੇ ਨੌਜੁਆਨਾਂ ਨੂੰ ਸਿੱਖੀ ਦੀ ਸੰਭਾਲ ਪ੍ਰਤੀ ਸੁਚੇਤ ਹੋਣ ਦਾ ਸੱਦਾ ਦਿਤਾ। ਅੱਜ ਇਥੇ ਦਿੱਲੀ ਗੁਰਦਵਾਰਾ ਕਮੇਟੀ ਦੇ ਗੁਰਦਵਾਰਾ ਰਕਾਬ  ਗੰਜ ਸਾਹਿਬ ਵਿਚਲੇ ਕਾਨਫਰੰਸ ਹਾਲ ’ਚ ਹੋਏ ਇਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ.ਹਰਵਿੰਦਰ ਸਿੰਘ ਸਰਨਾ ਨੇ ਬੀਬੀਆਂ ਨੂੰ ਮਾਈ ਭਾਗੋ ਦੇ ਜੀਵਨ ਤੋਂ ਸੇਧ ਲੈ ਕੇ ਸਿੱਖੀ ਨੂੰ ਪ੍ਰਫੁੱਲਤ ਕਰਨ ਦਾ ਸੁਝਾਅ ਦਿਤਾ। ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਰਾਜਾ ਹਰਪ੍ਰੀਤ ਸਿੰਘ ਤੇ ਪਰਮਜੀਤ ਸਿੰਘ ਵਲੋਂ ਕੀਤੇ ਜਾ ਰਹੇ ਉਦਮ ਦੀ ਪ੍ਰਸ਼ੰਸਾ ਵੀ ਕੀਤੀ। ਰਾਜਾ ਹਰਪ੍ਰੀਤ ਸਿੰਘ ਨੇ ਬੀਬੀਆਂ ਤੇ ਨੌਜੁਆਨਾਂ ਨੂੰ ਬਾਦਲ ਦਲ ਵਲੋਂ ਸਿੱਖੀ ਨੂੰ ਲਾਈ ਜਾ ਰਹੀ ਢਾਅ ਤੋਂ ਜਾਣੂ ਕਰਵਾਉਂਦਿਆਂ ਦਿੱਲੀ ਵਿਚ ਸਿੱਖੀ ਦੀ ਸੰਭਾਲ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਸਿਰਪਾਉ ਨਾਲ ਸਨਮਾਨਤ ਵੀ ਕੀਤਾ ਗਿਆ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ

Advertisement

Rozana Spokesman
Corporate Office : #3037 Sector-19D, Chandigarh
Phone: +91 - 172 - 5069033, 2542033, 2542066
Fax : +91 - 172 - 2542488
Press : Ph. +91 - 172-3047671-72
Fax: +91 - 172-3047676, 85-87
Email : editor@rozanaspokesman.com
Copyright © 2012 Rozana Spokesman c/o Jagjit Publishing Co. Pvt. Ltd. All rights reserved.