ਪੰਜਾਬ ਖਬਰਾਂ
 

ਮੁੱਖ ਮੰਤਰੀ ਨੇ ਗਿਆਨੀ ਤਰਲੋਚਨ ਸਿੰਘ ਨਾਲ ਦੁੱਖ ਵੰਡਾਇਆ

 


ਅਨੰਦਪੁਰ ਸਾਹਿਬ, 2 ਸਤੰਬਰ (ਸੁਰਿੰਦਰ ਸਿੰਘ ਸੋਨੀ/ਸੁਖਵਿੰਦਰ ਪਾਲ ਸਿੰਘ): ਮੁੱਖ  ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ ਦੇ ਗ੍ਰਹਿ ਵਿਖੇ ਆਏ ਜਿਥੇ ਉਨ੍ਹਾਂ ਸਮੁਚੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ। ਯਾਦ ਰਹੇ ਪਿਛਲੇ ਦਿਨੀਂ ਗਿਆਨੀ ਤਰਲੋਚਨ ਸਿੰਘ ਦੀ ਮਾਤਾ ਬੀਬੀ ਰਤਨ ਕੌਰ ਦਾ ਦੇਹਾਂਤ ਹੋ ਗਿਆ ਸੀ ਤੇ ਮੁੱਖ ਮੰਤਰੀ ਇਸੇ ਸਬੰਧ ਵਿਚ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਗਿਆਨੀ ਤਰਲੋਚਨ ਸਿੰਘ, ਉਨ੍ਹਾਂ ਦੇ ਭਰਾ ਬਾਬਾ ਜਰਨੈਲ ਸਿੰਘ, ਚਰਨਜੀਤ ਸਿੰਘ, ਸੁਰਿੰਦਰ ਸਿੰਘ, ਕਲਿਆਣ ਸਿੰਘ, ਐਡਵੋਕੇਟ ਹਰਦੇਵ ਸਿੰਘ ਤੇ ਪਰਵਾਰ ਦੇ ਬਾਕੀ ਮੈਂਬਰਾਂ ਨਾਲ ਇਸ ਮੌਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰ. ਬਾਦਲ ਨੇ ਪਰਵਾਰਕ ਦੁੱਖ ਮੌਕੇ ਹੌਸਲਾ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਕਾਰ ਸੇਵਾ ਮੁਖੀ ਬਾਬਾ ਲਾਭ ਸਿੰਘ, ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ, ਵਿਧਾੲਕ ਡਾ. ਦਲਜੀਤ ਸਿੰਘ ਚੀਮਾ, ਸ੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਅਮਰਜੀਤ ਸਿੰਘ ਚਾਵਲਾ, ਗੁਰਬਖਸ਼ ਸਿੰਘ ਖ਼ਾਲਸਾ, ਐਸ ਐਸ ਪੀ ਜਤਿੰਦਰ ਸਿੰਘ ਔਲਖ, ਐਸ ਡੀ ਐਮ ਅਮਰਜੀਤ ਸਿੰਘ ਸ਼ਾਹੀ, ਐਸ ਡੀ ਐਮ ਅਰਵਿੰਦ ਪਾਲ ਸਿੰਘ ਸੰਧੂ, ਠੇਕੇਦਾਰ ਗੁਰਨਾਮ ਸਿੰਘ, ਜਥੇਦਾਰ ਸੰਤੋਖ ਸਿੰਘ, ਗੁਰਪ੍ਰੀਤ ਸਿੰਘ ਮੀਰਪੁਰੀ, ਬਾਬਾ ਸਵਰਨ ਸਿੰਘ, ਜਥੇਦਾਰ ਰਾਮ ਸਿੰਘ, ਬਲਬੀਰ ਸਿੰਘ ਚਾਨਾ, ਮਨਮੋਹਣ ਸਿੰਘ ਰਾਣਾ, ਯੂਥ ਆਗੂ ਗੁਰਪ੍ਰੀਤ ਸਿੰਘ, ਹਰਦੇਵ ਸਿੰਘ ਆਦਿ ਹਾਜ਼ਰ ਸਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ

ਪੰਜਾਬ ਖਬਰਾਂ

ਵਰੰਟ ਅਫ਼ਸਰ ਨੇ ਨਾਜਾਇਜ਼ ਹਿਰਾਸਤ 'ਚ ਰੱਖੇ ਦੋ ਵਿਅਕਤੀ ਛੁਡਾਏ

ਸਿਰਫ਼ 11 ਸਾਲ ਦੀ ਉਮਰ ਵਿਚ ਬਣ ਗਿਆ ਬਾਪ

ਸੇਮ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਹਜ਼ਾਰਾਂ ਏਕੜ ਫ਼ਸਲ ਪਾਣੀ 'ਚ ਡੁੱਬੀ

ਮੀਂਹ ਦੇ ਪਾਣੀ ਨੇ ਖ਼ਜ਼ਾਨੇ ਦੇ 'ਸਟਰਾਂਗ ਰੂਮ' 'ਚ ਪਏ ਕਰੋੜਾਂ ਦੇ ਅਸ਼ਟਾਮ ਕੀਤੇ ਮਿੱਟੀ

ਮਾਇਆਵਤੀ ਦੇ ਬੰਗਲੇ ਦੀ ਇਕ ਖਿੜਕੀ 15 ਲੱਖ ਦੀ

ਸ਼ਹੀਦੀ ਦਿਹਾੜਾ ਮਨਾ ਕੇ ਜਥਾ ਵਤਨ ਪਰਤਿਆ

ਸੰਦੌਡ਼, ੧੭ ਜੂਨ (ਗੋਬੰਿਦ ਸੰਦੌਡ਼ਵੀ) : ਨਜ਼ਦੀਕੀ ਪੰਿਡ ਫ਼ਤਹਿਗਡ਼੍ਹ ਪੰਜਗਰਾਈਆਂ ਵਖੇ ਲਸਾਡ਼ਾ ਡਰੇਨ ਤੋਂ ਉਤੋਂ ਦੀ ਚਲੇ ਪਾਣੀ ਨੇ ਕਈ ਕਸਾਨਾਂ ਦੀ ਕਰੀਬ ੩੦੦ ਏਕਡ਼ ਫ਼ਸਲ ਤਬਾਹ ਕਰ ਕੇ

ਭਾਰੀ ਬਰਸਾਤ ਕਾਰਨ ਵੱਖ-ਵੱਖ ਥਾਈਂ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ

ਲੋਕ ਸਭਾ ਚੋਣਾਂ 'ਚ ਲੋਕ ਅਕਾਲੀ-ਭਾਜਪਾ ਗਠਜੋੜ ਨੂੰ ਮੂੰਹ ਤੋੜ ਜਵਾਬ ਦੇਵਾਂਗੇ : ਸਿੰਗਲਾ

60 ਥਰਮਲ ਕਾਮਿਆਂ ਦੀ ਗ੍ਰਿਫ਼ਤਾਰੀ ਵਿਰੁਧ ਮੁਜ਼ਾਹਰਾ

Advertisement

Rozana Spokesman
Corporate Office : #3037 Sector-19D, Chandigarh
Phone: +91 - 172 - 5069033, 2542033, 2542066
Fax : +91 - 172 - 2542488
Press : Ph. +91 - 172-3047671-72
Fax: +91 - 172-3047676, 85-87
Email : editor@rozanaspokesman.com
Copyright © 2012 Rozana Spokesman c/o Jagjit Publishing Co. Pvt. Ltd. All rights reserved.